ਬਲਦਾ ਬਿਰਖ ਹਾਂ ਖ਼ਤਮ ਹਾਂ ਬਸ ਸ਼ਾਮ ਤੀਕ ਹਾਂ
ਫਿਰ ਵੀ ਕਿਸੇ ਬਹਾਰ ਦੀ ਕਰਦਾ ਉਡੀਕ ਹਾਂ।
ਮੈਂ ਤਾਂ ਨਹੀਂ ਰਹਾਗਾਂ , ਮੇਰੇ ਗੀਤ ਰਹਿਣਗੇ
ਪਾਣੀ ਨੇ ਮੇਰੇ ਗੀਤ ,ਮੈਂ ਪਾਣੀ ਤੇ ਲੀਕ ਹਾਂ
ਜਿਸ ਨਾਲੋਂ ਚੀਰ ਕੇ ਮੈਨੂੰ ਵੰਝਲੀ ਬਣਾ ਲਿਆ
ਵੰਝਲੀ ਦੇ ਰੂਪ ਵਿਚ ਮੈਂ ਉਸ ਜੰਗਲ ਦੀ ਚੀਕ ਹਾਂ ।
ਬਲਦਾ ਬਿਰਖ ਹਾਂ ਖ਼ਤਮ ਹਾਂ ਬਸ ਸ਼ਾਮ ਤੀਕ ਹਾਂ
ਫਿਰ ਵੀ ਕਿਸੇ ਬਹਾਰ ਦੀ ਕਰਦਾ ਉਡੀਕ ਹਾਂ।
ਮੈਂ ਤਾਂ ਨਹੀਂ ਰਹਾਗਾਂ , ਮੇਰੇ ਗੀਤ ਰਹਿਣਗੇ
ਪਾਣੀ ਨੇ ਮੇਰੇ ਗੀਤ ,ਮੈਂ ਪਾਣੀ ਤੇ ਲੀਕ ਹਾਂ
ਜਿਸ ਨਾਲੋਂ ਚੀਰ ਕੇ ਮੈਨੂੰ ਵੰਝਲੀ ਬਣਾ ਲਿਆ
ਵੰਝਲੀ ਦੇ ਰੂਪ ਵਿਚ ਮੈਂ ਉਸ ਜੰਗਲ ਦੀ ਚੀਕ ਹਾਂ ।