ਰੱਖੜੀ
ਭੈਣ ਵੀਰ ਲਈ ਕਰੇ ਦੁਆਵਾਂ,
ਨਾ ਲੱਗਣ ਤੈਨੂੰ ਤੱਤੀਆਂ ਹਵਾਵਾਂ,
ਖੁਸ਼ੀਆਂ ਮਾਣੇਂ ਲੰਮੀ ਜ਼ਿੰਦਗੀ,
ਦੂਰ ਵੇ ਤੈਥੋਂ ਰਹਿਣ ਬਲਾਵਾਂ। ...
ਵੀਰ ਕਰੇ ਰੱਬ ਨੂੰ ਅਰਜੋਈ,
ਭੈਣ ਬਿਨਾਂ ਨਾ ਕੋਈ ਖੁਸ਼ਬੋਈ,
ਰੱਬਾ ਮਾਪੇ ਸਮਝ ਲੈਣ ਜੇ,
ਕੁੱਖ ਵਿੱਚ ਭੈਣ ਮਰੇ ਨਾ ਕੋਈ।
ਰੱਖੜੀ ਦਾ ਦਿਨ ਜਦ ਵੀ ਆਉਂਦਾ,
ਭੈਣ ਭਰਾ ਦਾ ਪਿਆਰ ਵਧਾਉਂਦਾ,
ਵਿਛੜੇ ਵੀਰ ਤੇ ਭੈਣਾਂ ਨੂੰ ਵੀ,
ਇਹ ਦਿਨ ਖੁਸ਼ੀਆਂ ਨਾਲ ਮਿਲਾਉਂਦਾ।
Wish u Happy Rakhi Day Frnds
You May Also Like





